ਗੁਰਦਾਸਪੁਰ ਜ਼ਿਲ੍ਹੇ ਦੀ ਚੌਤਰਾ ਪੋਸਟ 'ਤੇ ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦ ਪਾਰ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ। ਉਸ ਦੀ ਉਮਰ ਲਗਭਗ 40 ਸਾਲ ਦੱਸੀ ਜਾ ਰਹੀ ਹੈ ਤੇ ਨਾਂ ਤਨਵੀਰ ਕਾਲਾ ਹੈ। ਇਹ ਵਿਅਕਤੀ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ੰਕਰਗੜ੍ਹ ਦਾ ਰਹਿਣ ਵਾਲਾ ਹੈ।ਫਿਲਹਾਲ ਬੀਐਸਐਫ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।