ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) – ਥਾਣਾ ਦੀਨਾਨਗਰ ਦੇ SHO ਅੰਮ੍ਰਿਤਪਾਲ ਸਿੰਘ ਨੂੰ ਆਖਰਕਾਰ ਪੁਲਸ ਪ੍ਰਸ਼ਾਸਨ ਨੇ ਸਸਪੈਂਡ ਕਰ ਦਿੱਤਾ ਹੈ। SHO ਖਿਲਾਫ ਵਕੀਲਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਰੋਸ ਜਤਾਇਆ ਜਾ ਰਿਹਾ ਸੀ।
ਜਾਣਕਾਰੀ ਮੁਤਾਬਕ, ਪਿਛਲੇ ਤਿੰਨ ਦਿਨਾਂ ਤੋਂ ਗੁਰਦਾਸਪੁਰ ਵਿੱਚ ਵਕੀਲਾਂ ਨੇ ਅਦਾਲਤੀ ਕੰਮਕਾਜ ਠੱਪ ਕਰ ਰੱਖਿਆ ਹੋਇਆ ਸੀ। ਅੱਜ ਸਵੇਰੇ ਜਦੋਂ ਜ਼ਿਲ੍ਹਾ ਬਾਰ ਅਸੋਸੀਏਸ਼ਨ ਨੇ ਪੰਜਾਬ ਭਰ ਦੀਆਂ ਬਾਰ ਅਸੋਸੀਏਸ਼ਨਾਂ ਨੂੰ ਹੜਤਾਲ ਦੀ ਅਪੀਲ ਕੀਤੀ, ਤਾਂ ਮਾਮਲਾ ਹੋਰ ਗੰਭੀਰ ਹੋ ਗਿਆ।
ਵਕੀਲਾਂ ਦੇ ਵਧਦੇ ਦਬਾਅ ਕਾਰਨ, ਪੁਲਸ ਪ੍ਰਸ਼ਾਸਨ ਨੇ ਸ਼ਾਮ ਨੂੰ SHO ਦੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ। ਦੱਸਣਯੋਗ ਹੈ ਕਿ SHO ਨੂੰ ਦੋ ਦਿਨ ਪਹਿਲਾਂ ਹੀ ਲਾਈਨ ਹਾਜ਼ਿਰ ਕਰ ਦਿੱਤਾ ਗਿਆ ਸੀ।
DSP ਰਜਿੰਦਰ ਮਿਹਨਾਸ ਨੇ ਵੀ SHO ਦੀ ਸਸਪੈਂਸ਼ਨ ਦੀ ਪੁਸ਼ਟੀ ਕੀਤੀ ਹੈ।