ਗੁਰਦਾਸਪੁਰ: ਜ਼ਿਲ੍ਹੇ 'ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਐੱਸ.ਐੱਸ.ਪੀ. ਆਦਿੱਤਿਆ ਨੇ ਸ਼ੁੱਕਰਵਾਰ ਸ਼ਾਮ ਹਨੂਮਾਨ ਚੌਕ ਵਿਖੇ ਅਚਨਚੇਤ ਨਾਕਾਬੰਦੀ ਅਤੇ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੁਲਸ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।ਉਹਨਾਂ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਾਕਾਬੰਦੀ, ਟਰੈਫਿਕ ਵਿਵਸਥਾ ਅਤੇ ਚੌਕਾਂ 'ਤੇ ਤਾਇਨਾਤ ਟੀਮਾਂ ਦੀ ਚੋਕੀਦਾਰੀ ਨੂੰ ਬਾਰੀਕੀ ਨਾਲ ਵੇਖਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸ.ਐੱਸ.ਪੀ. ਨੇ ਕਿਹਾ ਕਿ ਲੋਕਾਂ ਦੀ ਸਹਿਯੋਗ ਨਾਲ ਟਰੈਫਿਕ ਅਤੇ ਸੁਰੱਖਿਆ ਦੋਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਿਯਮਾਂ ਦੀ ਪਾਲਣਾ ਕਰੋ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿਓ।