ਦੀਨਾਨਗਰ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁੱਕਰਵਾਰ ਨੂੰ ਰੇਲਵੇ ਅਧਿਕਾਰੀਆਂ ਦੀ ਇਕ ਟੀਮ ਨੇ ਦੀਨਾਨਗਰ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।ਭਾਜਪਾ ਸੂਬਾ ਸਕੱਤਰ ਪ੍ਰਿੰਸੀਪਲ ਰੇਣੂ ਕਸ਼ਅਪ ਅਤੇ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ਕੁੰਡਲ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਰੇਲਵੇ ਸਟੇਸ਼ਨ ਦੇ ਨਵੀਨੀਕਰਨ, ਦੀਨਾਨਗਰ ਤੋਂ ਹਰਿਦੁਆਰ ਲਈ ਨਵੀਂ ਟ੍ਰੇਨ ਚਲਾਉਣ, ਓਵਰਬ੍ਰਿਜ਼ ਦੇ ਨੇੜੇ ਆਉਣ-ਜਾਣ ਦੇ ਰਸਤੇ ਬਣਾਉਣ ਅਤੇ ਪਨਿਆੜ ਵਿਖੇ ਲੋਕਲ ਟ੍ਰੇਨਾਂ ਦੀ ਰੁਕਾਵਟ ਬਾਰੇ ਵਿਚਾਰ-ਵਟਾਂਦਰਾ ਹੋਈ।
ਰੇਲਵੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਮਿਲੇ ਸੁਝਾਅ ਉੱਚ ਅਧਿਕਾਰੀਆਂ ਤੱਕ ਪਹੁੰਚਾਏ ਜਾਣਗੇ ਅਤੇ ਉਨ੍ਹਾਂ 'ਤੇ ਜਲਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਲੋਕ ਸੇਵਾ ਦਲ ਵੱਲੋਂ ਰੇਲਵੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਦੌਰੇ ਦੌਰਾਨ ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਸਮੇਤ ਸ਼ਹਿਰ ਦੇ ਕਈ ਹੋਰ ਆਗੂ ਵੀ ਹਾਜ਼ਰ ਰਹੇ।