ਦੀਨਾਨਗਰ – ਨਸ਼ਿਆਂ ਵਿਰੁੱਧ ਚਲ ਰਹੇ ਮੁਹਿੰਮ ਤਹਿਤ, ਪੁਲਸ ਨੇ ਨੇੜਲੇ ਪਿੰਡ ਡੀਡਾ ਸਾਂਸੀਆ 'ਚ ਨਸ਼ਾ ਤਸਕਰ ਵਿਕਰਾਂਤ ਉਰਫ ਵਿੱਕੀ ਦੇ ਘਰ 'ਤੇ ਬੁਲਡੋਜ਼ਰ ਚਲਾਇਆ। ਵਿੱਕੀ ਖ਼ਿਲਾਫ਼ ਨਸ਼ਾ ਤਸਕਰੀ ਦੇ 6 ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਤੋਂ ਜਮਾਨਤ 'ਤੇ ਬਾਹਰ ਆਇਆ ਹੋਇਆ ਹੈ।ਐਸ.ਐਸ.ਪੀ. ਗੁਰਦਾਸਪੁਰ ਅਦਿਤਿਆ ਨੇ ਦੱਸਿਆ ਕਿ ਤਸਕਰਾਂ ਨੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਕੇ ਆਲੀਸ਼ਾਨ ਇਮਾਰਤਾਂ ਤਿਆਰ ਕੀਤੀਆਂ ਹੋਈਆਂ ਸਨ, ਜਿੱਥੋਂ ਉਹ ਲੰਮੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਪਿੰਡ ਵਿੱਚ ਹੋਰ 5 ਲੋਕਾਂ ਦੇ ਘਰ ਪਹਿਲਾਂ ਹੀ ਢਾਹੇ ਜਾ ਚੁੱਕੇ ਹਨ। ਜੇਕਰ ਪਿੰਡ ਵਿੱਚ ਹੋਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ 'ਚ ਲਿਪਤ ਮਿਲਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਕਾਰਵਾਈ ਦੌਰਾਨ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਕਈ ਅਧਿਕਾਰੀ ਮੌਕੇ 'ਤੇ ਮੌਜੂਦ ਸਨ।