ਗੁਰਦਾਸਪੁਰ (ਹਰਮਨ): "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਕੁੱਲ 68 ਗ੍ਰਾਮ ਹੈਰੋਇਨ, 44 ਨਸ਼ੀਲੀਆਂ ਗੋਲੀਆਂ ਅਤੇ ₹6,450 ਨਕਦ ਡਰੱਗ ਮਨੀ ਬਰਾਮਦ ਹੋਈ ਹੈ।
ਐਸਐਸਪੀ ਅਦਿੱਤਿਆ ਨੇ ਦੱਸਿਆ ਕਿ:
*ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਵਿਜੇ ਮਸੀਹ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।
*ਥਾਣਾ ਧਾਰੀਵਾਲ ਨੇ ਸੰਦੀਪ ਸਿੰਘ ਉਰਫ ਸੰਨੀ ਨੂੰ ਇੱਕ ਮੋਟਰਸਾਈਕਲ ਅਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
*ਥਾਣਾ ਘੁੰਮਣ ਕਲਾਂ ਨੇ ਬਲਕਾਰ ਸਿੰਘ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।
*ਥਾਣਾ ਕਲਾਨੌਰ ਨੇ ਸੁਖਜੀਤ ਸਿੰਘ ਕੋਲੋਂ 6 ਗ੍ਰਾਮ ਹੈਰੋਇਨ ਅਤੇ ₹1,850 ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ।
*ਥਾਣਾ ਬਹਿਰਾਮਪੁਰ ਨੇ ਹੈਪੀ ਕੁਮਾਰ ਕੋਲੋਂ 44 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
*ਥਾਣਾ ਸਿਟੀ ਗੁਰਦਾਸਪੁਰ ਨੇ ਸੋਨੂੰ ਕੁਮਾਰ ਕੋਲੋਂ 41 ਗ੍ਰਾਮ ਹੈਰੋਇਨ ਅਤੇ ₹4,600 ਨਕਦ ਪੈਸੇ ਬਰਾਮਦ ਕੀਤੇ।
*ਪੁਲਿਸ ਨੇ ਸਾਰੇ ਆਰੋਪੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ ਦਰਜ ਕਰ ਦਿੱਤੇ ਹਨ।
ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਬਿਨਾ ਝਿਜਕ ਪੁਲਿਸ ਨੂੰ ਦੱਸਣ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਖ਼ਿਲਾਫ਼ ਮੁਹਿੰਮ ਲਈ ਵਚਨਬੱਧ ਹੈ ਅਤੇ ਅਜਿਹੇ ਲੋਕਾਂ ਖਿਲਾਫ਼ ਕੜੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।