ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜੇ ਅਕਾਲੀ ਦਲ ਦੇ ਵਰਕਰਾਂ ਨੇ ਪੁਲਿਸ ਸਟੇਸ਼ਨ ਬਾਹਰ ਧਰਨਾ ਲਗਾਇਆ। ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕੀਤੀ। ਲੰਗਾਹ ਨੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾ ਕੇ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤੱਕ ਰੰਧਾਵਾ ਦੀ ਗ੍ਰਿਫਤਾਰੀ ਨਹੀਂ ਹੁੰਦੀ, ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਲੰਗਾਹ ਨੇ ਦਾਅਵਾ ਕੀਤਾ ਕਿ ਜੋ ਵੀ ਰੰਧਾਵਾ ਦਾ ਵਿਰੋਧ ਕਰਦਾ ਹੈ, ਉਹ ਉਸ ਨੂੰ ਮਰਵਾ ਦਿੰਦਾ ਹੈ। ਅਕਾਲੀ ਦਲ ਨੇ ਉਮੀਦ ਜਤਾਈ ਕਿ ਸਰਕਾਰ ਰੰਧਾਵਾ ਵਿਰੁੱਧ ਕਾਰਵਾਈ ਕਰਕੇ ਗ੍ਰਿਫਤਾਰੀ ਯਕੀਨੀ ਬਣਾਏਗੀ।