ਜੈਂਤੀਪੁਰ (ਬਲਜੀਤ): ਪਿੰਡ ਭੰਗਾਲੀ ਖੁਰਦ 'ਚ ਇਕ ਦੁਖਦਾਈ ਘਟਨਾ ਵਿੱਚ ਇੱਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਮ੍ਰਿਤਕ ਬਲਵਿੰਦਰ ਸਿੰਘ ਆਪਣੇ ਘਰ 'ਚ ਸਮਰਸੀਬਲ ਪੰਪ ਦੀ ਸਫਾਈ ਕਰ ਰਹੇ ਸਨ, ਜਦ ਉਨ੍ਹਾਂ ਨੂੰ ਅਚਾਨਕ ਕਰੰਟ ਲੱਗ ਗਿਆ। ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਰਸਤੇ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਇਹ ਜਾਣਕਾਰੀ ਦਿੱਤੀ।