ਗੁਰਦਾਸਪੁਰ (ਹਰਮਨ, ਵਿਨੋਦ) – ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਹੇਠ ਗੁਰਦਾਸਪੁਰ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 11.5 ਗ੍ਰਾਮ ਹੈਰੋਇਨ ਅਤੇ 2500 ਰੁਪਏ ਨਕਦੀ (ਡਰੱਗ ਮਨੀ) ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਗੁਰਦਾਸਪੁਰ ਦੀ ਟੀਮ ਨੇ ਅਮੀਨਿਸ਼ ਨਾਮਕ ਵਿਅਕਤੀ ਨੂੰ 5.5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।ਇਸੇ ਤਰ੍ਹਾਂ, ਥਾਣਾ ਕਲਾਨੌਰ ਦੀ ਪੁਲਸ ਨੇ ਗੁਰਵਿੰਦਰ ਸਿੰਘ ਅਤੇ ਧੀਰਾ ਸਿੰਘ ਨੂੰ 6 ਗ੍ਰਾਮ ਹੈਰੋਇਨ ਅਤੇ 2500 ਰੁਪਏ ਸਮੇਤ ਗ੍ਰਿਫ਼ਤਾਰ ਕੀਤਾ।
ਐੱਸ.ਐੱਸ.ਪੀ. ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਜਾਂ ਹੋਰ ਗੈਰਕਾਨੂੰਨੀ ਸਰਗਰਮੀਆਂ ਵਿੱਚ ਲੱਗੇ ਲੋਕਾਂ ਦੀ ਜਾਣਕਾਰੀ ਪੁਲਸ ਨੂੰ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਇੰਝ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।