ਬਟਾਲਾ – ਐੱਸ.ਐੱਸ.ਪੀ. ਸੁਹੈਲ ਕਾਸਿਮ ਮੀਰ ਦੇ ਹੁਕਮਾਂ ਅਧੀਨ, ਟਰੈਫਿਕ ਪੁਲਸ ਇੰਚਾਰਜ ਇੰਸਪੈਕਟਰ ਸੁਰਿੰਦਰ ਸਿੰਘ ਗੋਰਾਇਆ ਦੀ ਅਗਵਾਈ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀਆਂ ਕੀਤੀਆਂ ਗਈਆਂ। ਇਸ ਦੌਰਾਨ ਕਾਲੇ ਸੀਸ਼ੇ ਵਾਲੀਆਂ ਗੱਡੀਆਂ ਅਤੇ ਮੂੰਹ ਬੰਨ੍ਹ ਕੇ ਦੋਪਹੀਆ ਵਾਹਨ ਚਲਾਉਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਗਈ।
ਟਰੈਫਿਕ ਇੰਚਾਰਜ ਗੋਰਾਇਆ ਨੇ ਦੱਸਿਆ ਕਿ ਜਿਨ੍ਹਾਂ ਗੱਡੀਆਂ ’ਤੇ ਕਾਲੀਆਂ ਫਿਲਮਾਂ ਲੱਗੀਆਂ ਸਨ, ਉਨ੍ਹਾਂ ਨੂੰ ਰੋਕ ਕੇ ਫਿਲਮਾਂ ਹਟਾਈਆਂ ਗਈਆਂ। ਇਸ ਤੋਂ ਇਲਾਵਾ, ਮੂੰਹ ਬੰਨ੍ਹ ਕੇ ਸ਼ਹਿਰ ਵਿੱਚ ਦਾਖਲ ਹੋ ਰਹੇ ਬਾਈਕ ਸਵਾਰਾਂ ਨੂੰ ਰੋਕ ਕੇ ਅਪੀਲ ਕੀਤੀ ਗਈ ਕਿ ਉਹ ਮੂੰਹ ਬੰਨ੍ਹ ਕੇ ਸਫ਼ਰ ਨਾ ਕਰਨ, ਤਾਂ ਜੋ ਸ਼ਹਿਰ ਵਿੱਚ ਸਾਫ਼-ਸੁਥਰਾ ਮਾਹੌਲ ਬਣਿਆ ਰਹੇ।
ਅਧੂਰੇ ਦਸਤਾਵੇਜ਼ ਵਾਲੇ ਡਰਾਈਵਰਾਂ ਦੇ ਚਾਲਾਨ ਵੀ ਕੱਟੇ ਗਏ। ਗੋਰਾਇਆ ਨੇ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਬਾਈਕ ਸਵਾਰ ਮੂੰਹ ਬੰਨ੍ਹ ਕੇ ਵਾਹਨ ਚਲਾਉਂਦਾ ਮਿਲਿਆ, ਤਾਂ ਉਸ ਦਾ ਮੌਕੇ ’ਤੇ ਚਾਲਾਨ ਹੋਵੇਗਾ ਅਤੇ ਡੀ.ਸੀ. ਗੁਰਦਾਸਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਜ਼ਾ ਵੀ ਦਿੱਤੀ ਜਾਵੇਗੀ।
ਇਸ ਮੁਹਿੰਮ ਦੌਰਾਨ ਏ.ਐੱਸ.ਆਈ. ਰਣਜੀਤ ਸਿੰਘ ਬਾਜਵਾ, ਏ.ਐੱਸ.ਆਈ. ਰਜਿੰਦਰ ਸਿੰਘ, ਏ.ਐੱਸ.ਆਈ. ਕਮਲ ਸ਼ਰਮਾ ਅਤੇ ਏ.ਐੱਸ.ਆਈ. ਸੁਖਵਿੰਦਰ ਸਿੰਘ ਵੀ ਮੌਜੂਦ ਸਨ।