ਕਲਾਨੌਰ: ਕਲਾਨੌਰ-ਬਟਾਲਾ ਰੋਡ 'ਤੇ ਪੈਂਦੇ ਪਿੰਡ ਵਡਾਲਾ ਬਾਂਗਰ ਦੇ ਨੇੜੇ ਇੱਕ ਡਰੇਨ ਹੇਠੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ 'ਚ ਹੜਕੰਪ ਮਚ ਗਿਆ।ਬੁੱਧਵਾਰ ਦੁਪਹਿਰ ਲੋਕਾਂ ਨੇ ਪੁਲ ਨੇੜੇ ਤੋਂ ਆ ਰਹੀ ਤੇਜ਼ ਬਦਬੂ ਮਹਿਸੂਸ ਕੀਤੀ। ਜਦੋਂ ਰਾਹਗੀਰਾਂ ਨੇ ਵੇਖਿਆ ਤਾਂ ਉਨ੍ਹਾਂ ਨੂੰ ਡਰੇਨ ਹੇਠਾਂ ਇੱਕ ਵਿਅਕਤੀ ਦੀ ਲਾਸ਼ ਮਿਲੀ, ਜਿਸ ਨੇ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ। ਲਾਸ਼ ਕਾਫੀ ਖਰਾਬ ਹੋ ਚੁੱਕੀ ਸੀ, ਜਿਸ ਕਾਰਨ ਬਦਬੂ ਫੈਲੀ ਹੋਈ ਸੀ।
ਸੂਚਨਾ ਮਿਲਦਿਆਂ ਹੀ ਵਡਾਲਾ ਬਾਂਗਰ ਪੁਲਿਸ ਚੌਕੀ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ। ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲੀ ਹੈ ਅਤੇ ਉਹ ਜਾਂਚ ਲਈ ਮੌਕੇ 'ਤੇ ਜਾ ਰਹੇ ਹਨ।